ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ, ਕਿਹਾ- ਜਾਂਚ 'ਚ ਦੇਵਾਂਗਾ ਪੂਰਾ ਸਹਿਯੋਗ

 ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਦਿੱਲੀ-ਐਨਸੀਆਰ ਦੇ ਕਰੀਬ 20 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਇਹ ਰੇਡ ਕੀਤੀ ਗਈ ਹੈ। ਸੀਬੀਆਈ ਦੀ ਟੀਮ ਮਨੀਸ਼


ਸਿਸੋਦੀਆ ਦੇ ਘਰ ਪਹੁੰਚੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹ ਟਵੀਟ ਕਰ ਰਹੇ ਹਨ, 'ਸੀ.ਬੀ.ਆਈ. ਆਈ ਹੈ ,ਉਸ ਦਾ ਸੁਆਗਤ ਹੈ। ਅਸੀਂ ਕੱਟੜ ਇਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।


ਉਨ੍ਹਾਂ ਨੇ ਇਕ ਹੋਰ ਟਵੀਟ 'ਚ ਕਿਹਾ, 'ਇਹ ਲੋਕ ਦਿੱਲੀ ਦੀ ਸਿੱਖਿਆ ਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਪ੍ਰੇਸ਼ਾਨ ਹਨ। ਇਸੇ ਲਈ ਦਿੱਲੀ ਦੇ ਸਿਹਤ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਜੋ ਸਿੱਖਿਆ-ਸਿਹਤ ਦੇ ਚੰਗੇ ਕੰਮ ਰੋਕੇ ਜਾ ਸਕਣ। ਸਾਡੇ ਦੋਵਾਂ 'ਤੇ ਝੂਠੇ ਦੋਸ਼ ਲੱਗੇ ਹਨ। ਅਦਾਲਤ ਵਿੱਚ ਸੱਚ ਸਾਹਮਣੇ ਆ ਜਾਵੇਗਾ।


ਸਿਸੋਦੀਆ ਨੇ ਕਿਹਾ ਕਿ ਅਸੀਂ ਸੀਬੀਆਈ ਦਾ ਸਵਾਗਤ ਕਰਦੇ ਹਾਂ। ਜਾਂਚ ਵਿੱਚ ਪੂਰਾ ਸਹਿਯੋਗ ਦੇਵਾਂਗੇ ਤਾਂ ਜੋ ਸੱਚ ਜਲਦੀ ਸਾਹਮਣੇ ਆ ਸਕੇ। ਹੁਣ ਤੱਕ ਮੇਰੇ 'ਤੇ ਕਈ ਕੇਸ ਹੋ ਚੁੱਕੇ ਹਨ ਪਰ ਕੁਝ ਨਹੀਂ ਮਿਲਿਆ। ਇਸ 'ਚ ਵੀ ਕੁਝ ਨਹੀਂ ਨਿਕਲੇਗਾ। ਦੇਸ਼ ਵਿੱਚ ਚੰਗੀ ਸਿੱਖਿਆ ਲਈ ਮੇਰਾ ਕੰਮ ਰੋਕਿਆ ਨਹੀਂ ਜਾ ਸਕਦਾ।

ਸਾਡੇ ਕੰਮ ਤੋਂ ਕੇਂਦਰ ਪਰੇਸ਼ਾਨ, ਇਸ ਲਈ ਹੋਈ ਛਾਪੇਮਾਰੀ: ਮਨੀਸ਼ ਸਿਸੋਦੀਆ


ਉਨ੍ਹਾਂ ਕਿਹਾ, ''ਇਹ ਲੋਕ ਦਿੱਲੀ ਦੀ ਸਿੱਖਿਆ ਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਪ੍ਰੇਸ਼ਾਨ ਹਨ, ਇਸੇ ਲਈ ਉਨ੍ਹਾਂ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਤੇ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕੀਤਾ ਹੈ ਤਾਂ ਜੋ ਸਿੱਖਿਆ ਅਤੇ ਸਿਹਤ ਦੇ ਚੰਗੇ ਕੰਮ ਨੂੰ ਰੋਕਿਆ ਜਾ ਸਕੇ। ਸਾਡੇ ਦੋਵਾਂ 'ਤੇ ਝੂਠੇ ਦੋਸ਼ ਲੱਗੇ ਹਨ। ਅਦਾਲਤ 'ਚ ਸੱਚ ਸਾਹਮਣੇ ਆ ਜਾਵੇਗਾ।'

ਦਿੱਲੀ ਦੇ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਵਾਂਗੇ: ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ 'ਤੇ ਸੀਬੀਆਈ ਦੇ ਛਾਪੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ, ''ਪੂਰੀ ਦੁਨੀਆ ਦਿੱਲੀ ਦੇ ਸਿੱਖਿਆ ਤੇ ਸਿਹਤ ਮਾਡਲ ਦੀ ਚਰਚਾ ਕਰ ਰਹੀ ਹੈ। ਇਹ ਇਸ ਨੂੰ ਰੋਕਣਾ ਚਾਹੁੰਦੇ ਹਨ, ਇਸੇ ਲਈ ਦਿੱਲੀ ਦੇ ਸਿਹਤ ਤੇ ਸਿੱਖਿਆ ਮੰਤਰੀ 'ਤੇ ਛਾਪੇਮਾਰੀ ਤੇ ਗ੍ਰਿਫਤਾਰੀ ਦੀ ਕਾਰਵਾਈ ਚੱਲ ਰਹੀ ਹੈ। 75 ਸਾਲਾਂ ਵਿੱਚ ਜਿਸ ਨੇ ਵੀ ਚੰਗਾ ਕੰਮ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਰੋਕਿਆ ਗਿਆ। ਇਸੇ ਕਰਕੇ ਭਾਰਤ ਪਿੱਛੇ ਰਹਿ ਗਿਆ ਪਰ ਅਸੀਂ ਦਿੱਲੀ ਦੇ ਚੰਗੇ ਕੰਮ ਨੂੰ ਰੁਕਣ ਨਹੀਂ ਦੇਵਾਂਗੇ।


ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ, ਕਿਹਾ- ਜਾਂਚ 'ਚ ਦੇਵਾਂਗਾ ਪੂਰਾ ਸਹਿਯੋਗ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ, ਕਿਹਾ- ਜਾਂਚ 'ਚ ਦੇਵਾਂਗਾ ਪੂਰਾ ਸਹਿਯੋਗ Reviewed by Khabar Har Pal India on August 18, 2022 Rating: 5

No comments:

Powered by Blogger.