ਅਣਪਛਾਤੇ ਵਿਅਕਤੀਆਂ ਵੱਲੋਂ ਪਰਿਵਾਰ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾ ਕੀਤਾ ਕਤਲ


ਤਰਨਤਾਰਨ (Video Link) 

ਜ਼ਿਲ੍ਹਾ ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਤੁੰਗ ਵਿਖੇ ਬੀਤੀ ਰਾਤ ਪਤੀ ਪਤਨੀ ਅਤੇ ਭਰਜਾਈ ਦੀ ਅਣਪਛਾਤੇ ਵਿਅਕਤੀਆ ਵੱਲੋਂ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਇਕਬਾਲ ਸਿੰਘ ਅਤੇ ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਭਰਜਾਈ ਸੀਤਾ ਕੌਰ ਦੀ ਘਰ ਵਿਚ ਹੀ ਹੱਤਿਆ ਕੀਤ ਗਈ ਹੈ। ਇਹਨਾਂ ਤਿੰਨਾਂ ਦੀਆਂ ਲਾਸ਼ਾਂ ਘਰ ਵਿਚ ਹੀ ਵੱਖ ਵੱਖ ਕਮਰਿਆਂ ਵਿਚ ਪਈਆਂ ਹੋਈਆਂ ਸਨ, ਜਿਨ੍ਹਾਂ ਦੇ ਹੱਥ ਪੈਰ ਬੰਨੇ ਹੋਏ ਸਨ ਘਟਨਾ ਦੀ ਸੂਚਨਾ ਮਿਲਣ 'ਤੇ ਡੀ. ਐਸ. ਪੀ. ਪੱਟੀ ਜਸਪਾਲ ਸਿੰਘ ਅਤੇ ਐਸ. ਐਚ. ਓ. ਹਰੀਕੇ ਕੇਵਲ ਸਿੰਘ ਮੌਕੇ 'ਤੇ ਪੁੱਜੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਮ੍ਰਤਿਕ ਵਿਅਕਤੀ ਇਕਬਾਲ ਸਿੰਘ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਆਗੂ ਸੀ ਤੇ ਪਿੰਡ ਦਾ ਸਾਬਕਾ ਸਰਪੰਚ ਸੀ

ਅਣਪਛਾਤੇ ਵਿਅਕਤੀਆਂ ਵੱਲੋਂ ਪਰਿਵਾਰ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾ ਕੀਤਾ ਕਤਲ ਅਣਪਛਾਤੇ ਵਿਅਕਤੀਆਂ ਵੱਲੋਂ ਪਰਿਵਾਰ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾ ਕੀਤਾ ਕਤਲ Reviewed by Khabar Har Pal India on November 07, 2023 Rating: 5

No comments:

Powered by Blogger.