ਸੀਐਮ ਹਾਊਸ 'ਚ ਲੰਬੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ
AAP ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਵੀਰਵਾਰ (21 ਮਾਰਚ) ਨੂੰ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਗ੍ਰਿਫ਼ਤਾਰੀ 'ਤੇ ਰੋਕ ਲਗਾਉਣ ਤੋਂ ਇਨਕਾਰ ਕਰਦੇ ਹੋਏ ਦਿੱਲੀ ਹਾਈਕੋਰਟ ਨੇ ਈਡੀ ਤੋਂ ਜਵਾਬ ਮੰਗਿਆ ਹੈ। ਹਾਈਕੋਰਟ ਹੁਣ ਇਸ ਪਟੀਸ਼ਨ ਦੇ ਨਾਲ ਹੀ 22 ਅਪ੍ਰੈਲ ਨੂੰ ਪੈਂਡਿੰਗ ਪਟੀਸ਼ਨ 'ਤੇ ਸੁਣਵਾਈ ਕਰੇਗਾ।
ਦਿੱਲੀ ਤੋਂ ਇਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਰਨਵੀਨਰ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼਼ਤਾਰ ਕਰ ਲਿਆ ਗਿਆ ਹੈ। ਅੱਜ ਸ਼ਾਮ ਤੋਂ ਹੀ ਈਡੀ ਵੱਲੋਂ ਕੇਜਰੀਵਾਲ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਸੀ, ਜਿਸ ਤੋਂ ਕਰੀਬ 2 ਘੰਟੇ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਅੱਜ ਸ਼ਾਮ ਕਰੀਬ 7.15 ਵਜੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਈ.ਡੀ. ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ ਤੇ ਕੇਜਰੀਵਾਲ ਤੋਂ ਲਗਾਤਾਰ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਈ.ਡੀ. ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਤੋਂ ਪਹਿਲਾਂ ਸ਼ਰਾਬ ਘੁਟਾਲਾ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ 9 ਸੰਮਨ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਦੇ ਮਿਲਣ ਤੋਂ ਬਾਅਦ ਵੀ ਕੇਜਰੀਵਾਲ ਈ.ਡੀ. ਅੱਗੇ ਹਾਜ਼ਰ ਨਹੀਂ ਹੋਏ, ਜਿਸ ਤੋਂ ਬਾਅਦ ਅੱਜ ਈ.ਡੀ. ਦੀ ਪਾਰਟੀ ਖ਼ੁਦ 10ਵਾਂ ਸੰਮਨ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਗਈ ਅਤੇ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਮੌਕੇ ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ 'ਚ ਪਾਰਟੀ ਸਮਰਥਕ ਹਾਜ਼ਰ ਹਨ, ਜੋ ਕੇਜਰੀਵਾਲ ਦੇ ਹੱਕ 'ਚ ਨਾਅਰੇਬਾਜ਼ੀ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੂੰ ਈਡੀ ਦਫ਼ਤਰ ਲਿਜਾ ਕੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਜਾਵੇਗਾ।
Big Breaking : ਸੀਐਮ ਹਾਊਸ 'ਚ ਲੰਬੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ
Reviewed by Khabar Har Pal India
on
March 21, 2024
Rating:
No comments: